The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Overthrowing [At-Takwir] - Bunjabi translation
Surah The Overthrowing [At-Takwir] Ayah 29 Location Maccah Number 81
1਼ ਜਦੋਂ ਸੂਰਜ ਨੂੰ ਵਲੇਟ ਦਿੱਤਾ ਜਾਵੇਗਾ।1
2਼ ਜਦੋਂ ਤਾਰੇ ਬੇ-ਨੂਰ ਹੋ ਜਾਣਗੇ।
3਼ ਜਦੋਂ ਪਹਾੜਾਂ ਨੂੰ ਤੋਰਿਆ ਜਾਵੇਗਾ।
4਼ ਜਦੋਂ ਦਸ-ਦਸ ਮਹੀਨਿਆਂ ਦੀਆਂ ਗਭਣ ਊਂਠਣੀਆਂ ਨੂੰ ਐਵੇਂ ਖੁੱਲ੍ਹਾ ਹੀ ਛੱਡ ਦਿੱਤਾ ਜਾਵੇਗਾ।
5਼ ਜਦੋਂ ਜੰਗਲੀ ਜਾਨਵਰਾਂ ਨੂੰ ਇਕੱਤਰਤ ਕੀਤਾ ਜਾਵੇਗਾ।
6਼ ਜਦੋਂ ਸਮੁੰਦਰਾਂ ਨੂੰ ਭੜਕਾ ਦਿੱਤਾ ਜਾਵੇਗਾ।
7਼ ਜਦੋਂ ਰੂਹਾਂ ਨੂੰ (ਸਰੀਰ ਨਾਲ) ਜੋੜ ਦਿੱਤਾ ਜਾਵੇਗਾ।
8਼ ਜਦੋਂ (ਧਰਤੀ ਵਿਚ) ਜਿਊਂਦੀ ਦੱਬੀ ਹੋਈ ਕੁੜੀ ਤੋਂ ਪੁੱਛਿਆ ਜਾਵੇਾਗ । 2
9਼ ਕਿ ਉਸ ਨੂੰ ਕਿਸ ਦੋਸ਼ ਵਿਚ ਮਾਰਿਆ ਗਿਆ ਸੀ ?
10਼ ਜਦੋਂ ਕਰਮ-ਪੱਤਰ ਖੋਲੇ ਜਾਣਗੇ।
11਼ ਜਦੋਂ ਅਕਾਸ਼ ਦੀ ਖੱਲ (ਪੜਦਾ) ਉਤਾਰ ਦਿੱਤਾ ਜਾਵੇਗਾ।
12਼ ਜਦੋਂ ਨਰਕ (ਅੱਗ ਨਾਲ) ਭੜਕਾਈ ਜਾਵੇਗੀ।
13਼ ਜਦੋਂ ਸਵਰਗ ਨੇੜੇ ਕਰ ਦਿੱਤੀ ਜਾਵੇਗੀ।
14਼ ਉਸ ਸਮੇਂ ਹਰੇਕ ਵਿਅਕਤੀ ਜਾਣ ਲਵੇਗਾ ਕਿ ਉਹ ਕੀ ਲੈਕੇ ਆਇਆ ਹੈ ?
15਼ ਸੋ ਮੈਂ ਸਹੁੰ ਖਾਂਦਾ ਹਾਂ ਪਿਛਾਂਹ ਹਟਣ ਵਾਲੇ।
16਼ ਤੁਰਨ-ਫਿਰਣ ਵਾਲੇ ਤੇ ਲੁਕ ਜਾਣ ਵਾਲੇ ਤਾਰਿਆਂ ਦੀ।
17਼ ਅਤੇ ਰਾਤ ਦੀ ਜਦੋਂ ਉਹ ਚਲੀ ਜਾਂਦੀ ਹੈ।
18਼ ਅਤੇ ਪਹੁ ਦੀ ਜਦੋਂ ਉਹ ਰੋਸ਼ਣ ਹੁੰਦੀ ਹੈ।
19਼ ਬੇਸ਼ੱਕ ਇਹ (.ਕੁਰਆਨ) ਇਕ ਪਤਵੰਤੇ ਸੁਨੇਹਾਂ ਪਹੁੰਚਾਉਣ ਵਾਲੇ (ਜਿਬਰਾਈਲ) ਦਾ (ਰੱਬੀ) ਕਥਣ ਹੈ।
20਼ ਜਿਹੜਾ ਸ਼ਕਤੀਸ਼ਾਲੀ ਅਰਸ਼ ਵਾਲੇ ਭਾਵ ਅੱਲਾਹ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਹੈ।
21਼ ਉੱਥੇ (ਅਕਾਸ਼ਾਂ ਵਿਚ) ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਉਹ ਵਿਸ਼ਵਾਸ ਪਾਤਰ ਵੀ ਹੈ।
22਼ (ਹੇ ਮੱਕੇ ਵਾਲਿਓ!) ਤੁਹਾਡਾ ਸਾਥੀ (ਮੁਹੰਮਦ ਸ:) ਸੁਦਾਈ ਨਹੀਂ।
23਼ ਇਹ (ਨਬੀ) ਤਾਂ ਇਸ (ਜਿਬਰਾਈਲ) ਨੂੰ (ਮਿਅਰਾਜ ਵੇਲੇ) ਖੁੱਲ੍ਹੇ ਦਿਸਹੱਦੇ ’ਤੇ ਵੇਖ ਚੁੱਕਿਆ ਹੈ।
24਼ ਉਹ (ਜਿਬਰਾਈਲ) ਗ਼ੈਬ (ਪਰੋਖ ਦੀਆਂ ਗੱਲਾਂ) ਨੂੰ ਦੱਸਣ ਵਿਚ ਕੰਜੂਸੀ ਨਹੀਂ ਕਰਦਾ।
25਼ ਇਹ (.ਕੁਰਆਨ) ਕਿਸੇ ਮਰਦੂਦ ਸ਼ੈਤਾਨ ਦੀ ਕਥਣੀ ਨਹੀਂ।
26਼ ਫੇਰ ਤੁਸੀਂ ਕਿਧਰ ਤੁਰੇ ਜਾ ਰਹੇ ਹੋ ?
27਼ ਇਹ (.ਕੁਰਆਨ) ਤਾਂ ਕੁਲ ਜਹਾਨ ਲਈ ਇਕ ਨਸੀਹਤ ਹੈ।1
28਼ (ਪਰ ਇਹ ਉਸ ਲਈ ਹੈ) ਜਿਹੜਾ ਤੁਹਾਡੇ ’ਚੋਂ ਸਿੱਧੇ ਰਾਹ ਤੁਰਨਾ ਚਾਹੁੰਦਾ ਹੈ।
29਼ ਅਤੇ ਕੁਲ ਜਹਾਨ ਦੇ ਪਾਲਣਹਾਰ ਦੇ ਚਾਹਨ ਤੋਂ ਬਿਨਾਂ ਤੁਸੀਂ ਕੁਝ ਨਹੀਂ ਕਰ ਸਕਦੇ।